3 ਅਤੇ ਲੋਕ ਇੱਕ ਅਧਰੰਗੀ ਨੂੰ ਚਾਰ ਮਨੁੱਖਾਂ ਕੋਲੋਂ ਚੁਕਵਾ ਕੇ ਉਸ ਦੇ ਕੋਲ ਲਿਆਏ। 4 ਅਤੇ ਜਦੋਂ ਉਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸਕੇ ਤਾਂ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਉਹ ਸੀ ਉਧੇੜਿਆ ਅਤੇ ਉਸ ਮੰਜੀ ਨੂੰ ਜਿਸ ਦੇ ਉੱਤੇ ਉਹ ਅਧਰੰਗੀ ਪਿਆ ਸੀ, ਹੇਠਾਂ ਉਸ ਦੇ ਕੋਲ ਉਤਾਰ ਦਿੱਤਾ। 5 ਅਤੇ ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤਰ ਤੇਰੇ ਪਾਪ ਮਾਫ਼ ਹੋਏ। 6 ਪਰ ਕਈ ਉਪਦੇਸ਼ਕ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ 7 ਜੋ ਇਹ ਮਨੁੱਖ ਕਿਉਂ ਇਸ ਤਰ੍ਹਾਂ ਬੋਲਦਾ ਹੈ? ਇਹ ਤਾਂ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। ਇੱਕ ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਮਾਫ਼ ਕਰ ਸਕਦਾ ਹੈ? 8 ਅਤੇ ਯਿਸੂ ਨੇ ਆਪਣੇ ਆਤਮਾ ਨਾਲ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਅਜਿਹੇ ਵਿਚਾਰ ਕਰਦੇ ਹੋ? 9 ਕਿਹੜੀ ਗੱਲ ਸੌਖੀ ਹੈ, ਇਸ ਅਧਰੰਗੀ ਨੂੰ ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ ਫਿਰ। 10 ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ; ਫਿਰ ਉਸ ਨੇ ਅਧਰੰਗੀ ਨੂੰ ਕਿਹਾ, 11 ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। 12 ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ!
Publicidade
ਮਰਕੁਸ ਦੀ ਇੰਜੀਲ 2
Estes versículos te tocaram? Ore agora!
+581 estão orando agora.
Junte-se à corrente de oração.