28 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤਰਾਂ ਦੇ ਸਾਰੇ ਪਾਪ ਅਤੇ ਨਿੰਦਿਆ ਜਿੰਨੇ ਉਹ ਕਰਨ, ਮਾਫ਼ ਕੀਤੇ ਜਾ ਸਕਦੇ ਹਨ। 29 ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ। 30 ਕਿਉਂ ਜੋ ਉਨ੍ਹਾਂ ਨੇ ਆਖਿਆ ਸੀ ਜੋ ਉਹ ਦੇ ਵਿੱਚ ਅਸ਼ੁੱਧ ਆਤਮਾ ਹੈ।