38 ਅਤੇ ਜਦ ਉਹ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲ਼ਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਹੋਏ ਵੇਖਿਆ। 39 ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਰੌਲ਼ਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ। 40 ਤਾਂ ਉਹ ਉਸ ਉੱਤੇ ਹੱਸੇ। ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ। 41 ਅਤੇ ਉਸ ਨੇ ਕੁੜੀ ਦਾ ਹੱਥ ਫੜ੍ਹ ਕੇ ਉਹ ਨੂੰ ਕਿਹਾ "ਤਲੀਥਾ ਕੂਮੀ" ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ! 42 ਉਹ ਕੁੜੀ ਉਸੇ ਵੇਲੇ ਉੱਠ ਖੜੀ ਹੋਈ ਅਤੇ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਸਾਲਾਂ ਦੀ ਸੀ ਅਤੇ ਇਸ ਗੱਲ ਤੋਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ।
Publicidade
ਮਰਕੁਸ ਦੀ ਇੰਜੀਲ 5
Estes versículos te tocaram? Ore agora!
+581 estão orando agora.
Junte-se à corrente de oração.