35 ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ। 36 ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁਝ ਮੁੱਲ ਲੈ ਆਉਣ। 37 ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ? 38 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ। 39 ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ। 40 ਅਤੇ ਉਹ ਸੌ-ਸੌ ਅਤੇ ਪੰਜਾਹ-ਪੰਜਾਹ ਕਰ ਕੇ ਬੈਠ ਗਏ। 41 ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ। 42 ਤਾਂ ਉਹ ਸਾਰੇ ਖਾ ਕੇ ਰੱਜ ਗਏ। 43 ਅਤੇ ਉਨ੍ਹਾਂ ਦੇ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉੱਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉੱਠਾਈਆਂ। 44 ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ।
Publicidade
ਮਰਕੁਸ ਦੀ ਇੰਜੀਲ 6
Estes versículos te tocaram? Ore agora!
+581 estão orando agora.
Junte-se à corrente de oração.