Pular para o conteúdo
Publicidade

ਮਰਕੁਸ ਦੀ ਇੰਜੀਲ 7:10-13

IRVPUN Indian Revised Version (IRV) - Punjabi

10 ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ। 11 ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਜਾਂ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ। 12 ਤੁਸੀਂ ਫੇਰ ਉਹ ਨੂੰ ਉਹ ਦੇ ਪਿਤਾ ਜਾਂ ਮਾਤਾ ਦੇ ਲਈ ਕੁਝ ਨਹੀਂ ਕਰਨ ਦਿੰਦੇ। 13 ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸੀਂ ਚਲਾਈ ਹੈ, ਟਾਲ ਦਿੰਦੇ ਹੋ ਅਤੇ ਹੋਰ ਬਥੇਰੇ ਏਹੋ ਜਿਹੇ ਕੰਮ ਤੁਸੀਂ ਕਰਦੇ ਹੋ।

ਮੱਤੀ 15:10-20

Em outras traduções

  1. OPCV Punjabi Contemporary Version

    10 ਇਸ ਲਈ ਮੋਸ਼ੇਹ ਨੇ ਕਿਹਾ ਸੀ, ‘ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰਨਾ,’7:10 ਕੂਚ 20:12; ਬਿਵ 5:16 ਅਤੇ, ‘ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦੇਵੇ, ਉਹ ਮੌਤ ਦੇ ਘਾਟ ਉਤਾਰਿਆ ਜਾਵੇ।’7:10 ਕੂਚ 21:17; ਲੇਵਿ 20:9 11 ਪਰ ਤੁਸੀਂ ਆਖਦੇ ਹੋ, ‘ਕਿ ਜੇਕਰ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਕਹੇ, ਮੇਰੇ ਵੱਲੋਂ ਤੁਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ ਉਹ "ਕੁਰਬਾਨ" ਅਰਥਾਤ ਉਹ ਪਰਮੇਸ਼ਵਰ ਨੂੰ ਭੇਂਟ ਚੜ੍ਹਾਇਆ ਗਿਆ ਹੈ।’ 12 ਇਸ ਦੁਆਰਾ ਤੁਸੀਂ ਉਸਨੂੰ ਉਸਦੇ ਪਿਤਾ ਅਤੇ ਉਸਦੀ ਮਾਂ ਲਈ ਕੁਝ ਨਹੀਂ ਕਰਨ ਦਿੰਦੇ। 13 ਇਸ ਲਈ ਤੁਸੀਂ ਆਪਣੀ ਰੀਤ ਦੁਆਰਾ ਪਰਮੇਸ਼ਵਰ ਦੇ ਵਚਨ ਨੂੰ ਟਾਲ ਦੇ ਹੋ ਜੋ ਤੁਸੀਂ ਹੋਰਨਾਂ ਨੂੰ ਸੌਂਪ ਦਿੱਤਾ ਹੈ ਅਤੇ ਤੁਸੀਂ ਇਸ ਤਰ੍ਹਾਂ ਬਹੁਤ ਸਾਰੀਆਂ ਚੀਜ਼ਾਂ ਕਰਦੇ ਹੋ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.