Pular para o conteúdo
Publicidade

ਮਰਕੁਸ ਦੀ ਇੰਜੀਲ 9:17,22-24

IRVPUN Indian Revised Version (IRV) - Punjabi

17 ਤਾਂ ਭੀੜ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਮੈਂ ਆਪਣਾ ਪੁੱਤਰ ਜਿਹ ਨੂੰ ਗੂੰਗੀ ਆਤਮਾ ਚਿੰਬੜੀ ਹੋਈ ਹੈ, ਤੇਰੇ ਕੋਲ ਲਿਆਇਆ ਹਾਂ। 22 ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ। 23 ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸੱਭੋ ਕੁਝ ਹੋ ਸਕਦਾ ਹੈ। 24 ਉਸੇ ਵੇਲੇ ਉਸ ਬਾਲਕ ਦਾ ਪਿਤਾ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ!

Em outras traduções

  1. OPCV Punjabi Contemporary Version

    17 ਭੀੜ ਵਿੱਚੋਂ ਇੱਕ ਆਦਮੀ ਨੇ ਉੱਤਰ ਦਿੱਤਾ, "ਗੁਰੂ ਜੀ, ਮੈਂ ਆਪਣੇ ਪੁੱਤਰ ਨੂੰ ਤੁਹਾਡੇ ਕੋਲ ਲਿਆਇਆ ਹਾਂ ਇਸ ਨੂੰ ਇੱਕ ਗੂੰਗਾ ਕਰਨ ਵਾਲੀ ਆਤਮਾ ਚਿੰਬੜੀ ਹੋਈ ਹੈ।

    22 ਦੁਸ਼ਟ ਆਤਮਾ ਉਸਨੂੰ ਮਾਰਨ ਲਈ ਅਕਸਰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਦੀ ਸੀ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ ਤਾਂ ਸਾਡੇ ਉੱਤੇ ਤਰਸ ਖਾਓ ਅਤੇ ਸਾਡੀ ਸਹਾਇਤਾ ਕਰੋ।"

    23 ਯਿਸ਼ੂ ਨੇ ਕਿਹਾ, "ਜੇ ਤੁਸੀਂ ਕਰ ਸਕਦੇ ਹੋ? ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸਭ ਕੁਝ ਹੋ ਸਕਦਾ ਹੈ।"

    24 ਤੁਰੰਤ ਹੀ ਲੜਕੇ ਦੇ ਪਿਤਾ ਨੇ ਉੱਚੀ ਆਵਾਜ਼ ਵਿੱਚ ਕਿਹਾ, "ਮੈਂ ਵਿਸ਼ਵਾਸ ਕਰਦਾ ਹਾਂ; ਮੇਰੇ ਅਵਿਸ਼ਵਾਸ ਨੂੰ ਦੂਰ ਕਰਨ ਵਿੱਚ ਮੇਰੀ ਮਦਦ ਕਰੋ!"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.