8 ਕੀ ਕੋਈ ਆਦਮੀ ਪਰਮੇਸ਼ੁਰ ਨੂੰ ਠੱਗੇਗਾ? ਪਰ ਤੁਸੀਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸੀਂ ਤੈਨੂੰ ਠੱਗ ਲਿਆ? ਦਸਵੰਧਾਂ ਅਤੇ ਭੇਟਾਂ ਵਿੱਚ! 9 ਤੁਸੀਂ ਸਰਾਪੀਆਂ ਦੇ ਸਰਾਪੀ ਹੋਏ! ਤੁਸੀਂ ਮੈਨੂੰ ਠੱਗਦੇ ਹੋ, ਸਗੋਂ ਸਾਰੀ ਕੌਮ ਵੀ ਅਜਿਹਾ ਕਰਦੀ ਹੈ। 10 ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!