14 ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ,
ਤੁਸੀਂ ਸੁਣੋਗੇ ਪਰ ਸਮਝੋਗੇ ਨਹੀਂ,
ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,
15 ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ,
ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ,
ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ,
ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ
ਅਤੇ ਕੰਨਾਂ ਨਾਲ ਸੁਣਨ,
ਅਤੇ ਮਨ ਨਾਲ ਸਮਝਣ
ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ।