15 ਅਤੇ ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਹੁਣ ਦਿਨ ਬਹੁਤ ਢਲ ਗਿਆ ਹੈ। ਲੋਕਾਂ ਨੂੰ ਵਿਦਾ ਕਰ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ। 16 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਨ੍ਹਾਂ ਨੂੰ ਜਾਣ ਦੀ ਜ਼ਰੂਰਤ ਨਹੀਂ। ਤੁਸੀਂ ਉਨ੍ਹਾਂ ਦੇ ਲਈ ਭੋਜਨ ਦਾ ਪ੍ਰਬੰਧ ਕਰੋ। 17 ਪਰ ਉਨ੍ਹਾਂ ਉਸ ਨੂੰ ਕਿਹਾ, ਇੱਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ। 18 ਤਾਂ ਉਹ ਬੋਲਿਆ, ਉਨ੍ਹਾਂ ਨੂੰ ਇੱਥੇ ਮੇਰੇ ਕੋਲ ਲਿਆਓ। 19 ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। 20 ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ। 21 ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਬਿਨ੍ਹਾਂ ਪੰਜ ਹਜ਼ਾਰ ਮਰਦ ਸਨ।
Publicidade
ਮੱਤੀ ਦੀ ਇੰਜੀਲ 14
Estes versículos te tocaram? Ore agora!
+581 estão orando agora.
Junte-se à corrente de oração.