3 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ? 4 ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ। 5 ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, "ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।" ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ। 6 ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ। 7 ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ
8 ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ,
ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
9 ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ,
ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।