ਸਵਰਗ ਰਾਜ ਵਿੱਚ ਵੱਡਾ ਕੌਣ?
1 ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ? 2 ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ 3 ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ। 4 ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ। 5 ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ।
ਮਰਕੁਸ 9:42-48; ਲੂਕਾ 17:1, 2
ਗੁਆਚੀ ਹੋਈ ਭੇਡ ਦਾ ਦ੍ਰਿਸ਼ਟਾਂਤ
10 ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।