23 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨਵਾਨ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ। 24 ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ। 25 ਅਤੇ ਚੇਲੇ ਇਹ ਸੁਣ ਕੇ ਬਹੁਤ ਹੈਰਾਨ ਹੋਏ ਅਤੇ ਬੋਲੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ? 26 ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।