Pular para o conteúdo
Publicidade

ਮੱਤੀ ਦੀ ਇੰਜੀਲ 23:1-7

ਉਪਦੇਸ਼ਕਾਂ ਅਤੇ ਫ਼ਰੀਸੀਆਂ ਤੋਂ ਸਾਵਧਾਨ ਰਹੋ

1 ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ, 2 ਉਪਦੇਸ਼ਕ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ। 3 ਇਸ ਲਈ ਸਭ ਕੁਝ ਜੋ ਉਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ। 4 ਉਹ ਭਾਰੇ ਬੋਝ ਜਿਨ੍ਹਾਂ ਦਾ ਚੁੱਕਣਾ ਔਖਾ ਹੈ, ਬੰਨ੍ਹ ਕੇ ਮਨੁੱਖਾਂ ਦਿਆਂ ਮੋਢਿਆਂ ਉੱਤੇ ਰੱਖਦੇ ਹਨ ਉਹ ਆਪ ਉਨ੍ਹਾਂ ਨੂੰ ਉਂਗਲ ਨਾਲ ਖਿਸਕਾਉਣਾ ਵੀ ਨਹੀਂ ਚਾਹੁੰਦੇ। 5 ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ। 6 ਅਤੇ ਦਾਵਤ ਵਿੱਚ ਖ਼ਾਸ ਥਾਵਾਂ ਅਤੇ ਪ੍ਰਾਰਥਨਾ ਘਰ ਵਿੱਚ ਅਗਲੀਆਂ ਕੁਰਸੀਆਂ। 7 ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਮਨੁੱਖਾਂ ਕੋਲੋਂ ਗੁਰੂ ਜੀ ਅਖਵਾਉਣ ਦੇ ਭੁੱਖੇ ਹਨ।

Estes versículos te tocaram? Ore agora!

+581 estão orando agora.

Junte-se à corrente de oração.