ਹੈਕਲ ਦੇ ਵਿਨਾਸ਼ ਦੀ ਭਵਿੱਖਬਾਣੀ
1 ਯਿਸੂ ਹੈਕਲ ਵਿੱਚੋਂ ਬਾਹਰ ਨਿੱਕਲ ਕੇ ਜਾ ਰਿਹਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਤਾਂ ਕਿ ਹੈਕਲ ਦੀਆਂ ਇਮਾਰਤਾਂ ਉਸ ਨੂੰ ਵਿਖਾਲਣ। 2 ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇੱਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜੋ ਡੇਗਿਆ ਨਾ ਜਾਵੇ।