42 ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ। 43 ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ। 44 ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।