ਯਹੂਦਾ ਦੁਆਰਾ ਆਤਮ ਹੱਤਿਆ
3 ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ 4 ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ। ਪਰ ਉਹ ਬੋਲੇ, ਸਾਨੂੰ ਕੀ? ਤੂੰ ਹੀ ਜਾਣ। 5 ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ।