19 ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ। 20 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ।