25 ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ? 26 ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ? 27 ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ? 28 ਅਤੇ ਪਹਿਰਾਵੇ ਲਈ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ। 29 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ। 30 ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ? 31 ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ? 32 ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ। 33 ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ। 34 ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।
Publicidade
ਮੱਤੀ ਦੀ ਇੰਜੀਲ 6
Estes versículos te tocaram? Ore agora!
+581 estão orando agora.
Junte-se à corrente de oração.