ਘਰ ਬਣਾਉਣ ਵਾਲੇ ਦੋ ਮਨੁੱਖ: ਬੁੱਧੀਮਾਨ ਅਤੇ ਮੂਰਖ
24 ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ। 25 ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ।