3 ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ! 4 ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ! 5 ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।
Publicidade