Pular para o conteúdo
Publicidade

ਮੱਤੀ ਦੀ ਇੰਜੀਲ 7:7-11

IRVPUN Indian Revised Version (IRV) - Punjabi

ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ

7 ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ। 8 ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ। 9 ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ? 10 ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ? 11 ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?

Em outras traduções

  1. OPCV Punjabi Contemporary Version

    7 "ਮੰਗੋ ਅਤੇ ਤੁਹਾਨੂੰ ਦਿੱਤਾ ਜਾਵੇਗਾ; ਖੋਜੋ ਤਾਂ ਤੁਹਾਨੂੰ ਮਿਲ ਜਾਵੇਗਾ; ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ। 8 ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।

    9 "ਤੁਹਾਡੇ ਵਿੱਚੋਂ ਕੌਣ ਅਜਿਹਾ ਮਨੁੱਖ ਹੈ ਜਿਸਦਾ ਪੁੱਤਰ ਉਸ ਤੋਂ ਰੋਟੀ ਮੰਗੇ, ਤਾਂ ਉਹ ਉਸ ਨੂੰ ਪੱਥਰ ਦੇਵੇ? 10 ਅਤੇ ਜਦ ਉਹ ਮੱਛੀ ਮੰਗੇ, ਤਾਂ ਉਹ ਉਸ ਨੂੰ ਸੱਪ ਦੇਵੇ? 11 ਜਦੋਂ ਤੁਸੀਂ ਬੁਰੇ ਹੋ ਕੇ ਆਪਣੀ ਔਲਾਦ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ, ਤਾਂ ਕੀ ਤੁਹਾਡਾ ਸਵਰਗੀ ਪਿਤਾ ਉਹਨਾਂ ਨੂੰ ਜਿਹੜੇ ਉਸ ਤੋਂ ਮੰਗਦੇ ਹਨ ਚੰਗੀਆਂ ਚੀਜ਼ਾਂ ਨਹੀਂ ਦੇਵੇਗਾ?

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.