2 ਅਤੇ ਵੇਖੋ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ। 3 ਅਤੇ ਵੇਖੋ ਕਈ ਧਰਮ ਦੇ ਉਪਦੇਸ਼ਕਾਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। 4 ਤਾਂ ਯਿਸੂ ਨੇ ਉਨ੍ਹਾਂ ਦੇ ਮਨਾਂ ਦੇ ਵਿਚਾਰ ਜਾਣ ਕੇ ਆਖਿਆ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ? 5 ਭਲਾ, ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ? 6 ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। 7 ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ।
Publicidade
ਮੱਤੀ ਦੀ ਇੰਜੀਲ 9
Estes versículos te tocaram? Ore agora!
+581 estão orando agora.
Junte-se à corrente de oração.