17 ਤਦ ਮੈਂ ਉਨ੍ਹਾਂ ਨੂੰ ਕਿਹਾ, "ਤੁਸੀਂ ਆਪ ਵੇਖਦੇ ਹੋ ਕਿ ਅਸੀਂ ਕਿੰਨੀ ਦੁਰਦਸ਼ਾ ਵਿੱਚ ਪਏ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ। ਆਉ, ਅਸੀਂ ਯਰੂਸ਼ਲਮ ਦੀ ਸ਼ਹਿਰਪਨਾਹ ਨੂੰ ਬਣਾਈਏ ਤਾਂ ਜੋ ਭਵਿੱਖ ਵਿੱਚ ਸਾਡੀ ਨਿੰਦਿਆ ਨਾ ਹੋਵੇ।" 18 ਤਦ ਮੈਂ ਉਨ੍ਹਾਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਮੇਰੇ ਪਰਮੇਸ਼ੁਰ ਦਾ ਹੱਥ ਮੇਰੇ ਉੱਤੇ ਭਲਿਆਈ ਲਈ ਸੀ ਅਤੇ ਰਾਜਾ ਨੇ ਮੈਨੂੰ ਕੀ-ਕੀ ਗੱਲਾਂ ਆਖੀਆਂ ਸਨ। ਤਦ ਉਨ੍ਹਾਂ ਨੇ ਕਿਹਾ, "ਆਉ, ਅਸੀਂ ਉੱਠੀਏ ਅਤੇ ਬਣਾਈਏ।" ਤਾਂ ਉਨ੍ਹਾਂ ਨੇ ਇਸ ਭਲੇ ਕੰਮ ਲਈ ਆਪਣਿਆਂ ਹੱਥਾਂ ਨੂੰ ਤਕੜਾ ਕੀਤਾ।