ਯਹੂਦੀਆਂ ਨੂੰ ਬਿਵਸਥਾ ਦਾ ਸੁਣਾਇਆ ਜਾਣਾ
1 ਫਿਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ-ਫਾਟਕ ਦੇ ਸਾਹਮਣੇ ਚੌਂਕ ਵਿੱਚ ਇਕੱਠੀ ਹੋਈ ਅਤੇ ਉਨ੍ਹਾਂ ਨੇ ਅਜ਼ਰਾ ਸ਼ਾਸਤਰੀ ਨੂੰ ਕਿਹਾ ਕਿ ਮੂਸਾ ਦੀ ਬਿਵਸਥਾ ਦੀ ਪੁਸਤਕ ਨੂੰ ਲੈ ਆ, ਜਿਸ ਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ। 2 ਤਦ ਅਜ਼ਰਾ ਜਾਜਕ ਸੱਤਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸਾਰੀ ਸਭਾ ਦੇ ਸਾਹਮਣੇ ਭਾਵੇਂ ਪੁਰਖ ਭਾਵੇਂ ਇਸਤਰੀਆਂ ਸਗੋਂ ਉਨ੍ਹਾਂ ਸਾਰਿਆਂ ਦੇ ਅੱਗੇ ਜਿਹੜੇ ਸੁਣ ਕੇ ਸਮਝ ਸਕਦੇ ਸਨ, ਬਿਵਸਥਾ ਨੂੰ ਲੈ ਆਇਆ, 3 ਅਤੇ ਜਲ ਫਾਟਕ ਦੇ ਅੱਗੇ ਚੌਂਕ ਵਿੱਚ ਪਹੁ ਫੁੱਟਣ ਤੋਂ ਲੈ ਕੇ ਦੁਪਹਿਰ ਤੱਕ ਪੁਰਖਾਂ, ਇਸਤਰੀਆਂ ਅਤੇ ਜੋ ਸਮਝ ਸਕਦੇ ਸਨ, ਉਨ੍ਹਾਂ ਦੇ ਅੱਗੇ ਪੜ੍ਹਦਾ ਰਿਹਾ ਅਤੇ ਸਾਰੀ ਪਰਜਾ ਦੇ ਕੰਨ ਬਿਵਸਥਾ ਦੀ ਪੁਸਤਕ ਵੱਲ ਲੱਗੇ ਰਹੇ। 8 ਉਨ੍ਹਾਂ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਨੂੰ ਬੜੀ ਸਫ਼ਾਈ ਨਾਲ ਪੜ੍ਹਿਆ ਅਤੇ ਉਸ ਦੇ ਅਰਥ ਸਮਝਾਏ ਅਤੇ ਲੋਕਾਂ ਨੇ ਪਾਠ ਨੂੰ ਸਮਝ ਲਿਆ।
18 ਫਿਰ ਪਹਿਲੇ ਦਿਨ ਤੋਂ ਲੈ ਕੇ ਆਖਰੀ ਦਿਨ ਤੱਕ ਅਜ਼ਰਾ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਵਿੱਚੋਂ ਹਰ ਰੋਜ਼ ਪੜ੍ਹਿਆ ਅਤੇ ਉਨ੍ਹਾਂ ਨੇ ਸੱਤ ਦਿਨਾਂ ਤੱਕ ਪਰਬ ਮਨਾਇਆ ਅਤੇ ਅੱਠਵੇਂ ਦਿਨ ਨਿਯਮ ਦੇ ਅਨੁਸਾਰ ਮਹਾਂ-ਸਭਾ ਹੋਈ।