8 ਉਨ੍ਹਾਂ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਨੂੰ ਬੜੀ ਸਫ਼ਾਈ ਨਾਲ ਪੜ੍ਹਿਆ ਅਤੇ ਉਸ ਦੇ ਅਰਥ ਸਮਝਾਏ ਅਤੇ ਲੋਕਾਂ ਨੇ ਪਾਠ ਨੂੰ ਸਮਝ ਲਿਆ।
9 ਤਦ ਨਹਮਯਾਹ ਨੇ ਜੋ ਹਾਕਮ ਸੀ ਅਤੇ ਅਜ਼ਰਾ ਜੋ ਜਾਜਕ ਅਤੇ ਸ਼ਾਸਤਰੀ ਸੀ ਅਤੇ ਲੇਵੀ ਜੋ ਲੋਕਾਂ ਨੂੰ ਸਿਖਾ ਰਹੇ ਹਨ, ਉਨ੍ਹਾਂ ਨੇ ਸਾਰੀ ਪਰਜਾ ਨੂੰ ਕਿਹਾ, "ਅੱਜ ਦਾ ਦਿਨ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਪਵਿੱਤਰ ਹੈ; ਇਸ ਲਈ ਨਾ ਸੋਗ ਕਰੋ ਅਤੇ ਨਾ ਰੋਵੋ।" ਕਿਉਂ ਜੋ ਸਾਰੀ ਪਰਜਾ ਬਿਵਸਥਾ ਦੇ ਬਚਨ ਸੁਣ ਕੇ ਰੋਂਦੀ ਸੀ। 10 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, "ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।" 11 ਤਦ ਲੇਵੀਆਂ ਨੇ ਸਾਰੀ ਪਰਜਾ ਨੂੰ ਇਹ ਕਹਿ ਕੇ ਸ਼ਾਂਤ ਕੀਤਾ, "ਚੁੱਪ ਰਹੋ ਕਿਉਂ ਜੋ ਅੱਜ ਦਾ ਦਿਨ ਪਵਿੱਤਰ ਹੈ, ਅਤੇ ਉਦਾਸ ਨਾ ਹੋਵੋ।" 12 ਤਦ ਸਾਰੀ ਪਰਜਾ ਖਾਣ-ਪੀਣ ਅਤੇ ਇੱਕ ਦੂਜੇ ਨੂੰ ਭੋਜਨ ਵਸਤੂਆਂ ਭੇਜਣ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ, ਕਿਉਂਕਿ ਜੋ ਬਚਨ ਉਨ੍ਹਾਂ ਨੂੰ ਸਮਝਾਏ ਗਏ ਸਨ, ਉਨ੍ਹਾਂ ਨੇ ਉਹ ਸਮਝ ਲਏ ਸਨ।