Pular para o conteúdo
Publicidade

ਗਿਣਤੀ 15:37-41

IRVPUN Indian Revised Version (IRV) - Punjabi

ਯਾਦ ਕਰਾਉਣ ਵਾਲੀ ਝਾਲਰ

37 ਯਹੋਵਾਹ ਨੇ ਮੂਸਾ ਨੂੰ ਆਖਿਆ, 38 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ। 39 ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ। 40 ਤਾਂ ਜੋ ਤੁਸੀਂ ਮੇਰੇ ਹੁਕਮ ਯਾਦ ਰੱਖੋ ਅਤੇ ਉਨ੍ਹਾਂ ਉੱਤੇ ਚੱਲੋ। ਇਸ ਤਰ੍ਹਾਂ ਤੁਸੀਂ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਵੋ। 41 ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ ਤੋਂ ਲਿਆਇਆ ਹਾਂ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

Em outras traduções

  1. OPCV Punjabi Contemporary Version

    37 ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, 38 "ਸਾਰੇ ਇਸਰਾਏਲ ਨੂੰ ਹੁਕਮ ਦਿਓ ਅਤੇ ਉਹਨਾਂ ਨੂੰ ਆਖ, ‘ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ। 39 ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਸ ਨੂੰ ਵੇਖ ਕੇ ਯਾਹਵੇਹ ਦੇ ਸਾਰੇ ਹੁਕਮਾਂ ਨੂੰ ਯਾਦ ਰੱਖ ਸਕੋ, ਤਾਂ ਜੋ ਤੁਸੀਂ ਉਹਨਾਂ ਦੀ ਪਾਲਣਾ ਕਰੋ ਅਤੇ ਆਪਣੇ ਦਿਲਾਂ ਅਤੇ ਅੱਖਾਂ ਦੀਆਂ ਕਾਮਨਾਂ ਦਾ ਪਿੱਛਾ ਕਰਕੇ ਆਪਣੇ ਆਪ ਨੂੰ ਧੋਖਾ ਨਾ ਖਾਓ। 40 ਤੁਸੀਂ ਮੇਰੇ ਸਾਰੇ ਹੁਕਮਾਂ ਨੂੰ ਮੰਨਣਾ ਅਤੇ ਚੇਤੇ ਰੱਖਣਾ, ਇਸ ਤਰ੍ਹਾਂ ਆਪਣੇ ਪਰਮੇਸ਼ਵਰ ਲਈ ਪਵਿੱਤਰ ਹੋਵੋ। 41 ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ ਜੋ ਤੁਹਾਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ ਤਾਂ ਜੋ ਤੁਹਾਡਾ ਪਰਮੇਸ਼ਵਰ ਹੋਵੇ। ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਹਾਂ।’ "

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.