ਆਦਰਸ਼ ਪਤਨੀ
10 ਨੇਕ ਇਸਤਰੀ ਕਿਸਨੂੰ ਮਿਲਦੀ ਹੈ?
ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
13 ਉਹ ਉੱਨ ਅਤੇ ਕਤਾਨ ਭਾਲ ਕੇ,
ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
14 ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ,
ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।
15 ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ,
ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
16 ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ,
ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
17 ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ,
ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
18 ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ,
ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
20 ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ,
ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ
24 ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ,
ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।