Pular para o conteúdo
Publicidade

ਕਹਾਉਤਾਂ 6:1-5

IRVPUN Indian Revised Version (IRV) - Punjabi

ਹੋਰ ਚੇਤਾਵਨੀਆਂ

1 ਹੇ ਮੇਰੇ ਪੁੱਤਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਮਾਨਤੀ ਹੋਇਆ

ਜਾਂ ਕਿਸੇ ਪਰਾਏ ਦੇ ਲਈ ਹੱਥ ਉੱਤੇ ਹੱਥ ਮਾਰ ਕੇ ਜ਼ਿੰਮੇਵਾਰੀ ਲਈ ਹੋਵੇ,

2 ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ ਗਿਆ,

ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫੜ੍ਹਿਆ ਗਿਆ।

3 ਸੋ ਹੇ ਮੇਰੇ ਪੁੱਤਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ ਪੈ ਗਿਆ,

ਹੁਣ ਅਜਿਹਾ ਕਰ ਤਾਂ ਤੂੰ ਛੁਟੇਂਗਾ,

ਜਾ, ਨੀਵਾਂ ਹੋ ਕੇ ਆਪਣੇ ਗੁਆਂਢੀ ਨੂੰ ਮਨਾ ਲੈ।

4 ਨਾ ਆਪਣੀਆਂ ਅੱਖਾਂ ਵਿੱਚ ਨੀਂਦ ਆਉਣ ਦੇ,

ਨਾ ਆਪਣੀਆਂ ਪਲਕਾਂ ਨੂੰ ਝਪਕਣ ਦੇ।

5 ਜਿਵੇਂ ਸ਼ਿਕਾਰੀ ਦੇ ਹੱਥੋਂ ਹਿਰਨੀ ਅਤੇ ਚਿੜ੍ਹੀਮਾਰ ਦੇ ਹੱਥੋਂ ਚਿੜ੍ਹੀ,

ਉਸੇ ਤਰ੍ਹਾਂ ਹੀ ਆਪਣੇ ਆਪ ਨੂੰ ਛੁਡਾ ਲੈ।

Em outras traduções

  1. OPCV Punjabi Contemporary Version

    1 ਹੇ ਮੇਰੇ ਪੁੱਤਰ, ਜੇ ਤੁਸੀਂ ਆਪਣੇ ਗੁਆਂਢੀ ਲਈ ਸੁਰੱਖਿਆ ਰੱਖੀ ਹੈ,

    ਜੇ ਤੁਸੀਂ ਕਿਸੇ ਅਜਨਬੀ ਦੇ ਲਈ ਹੱਥ ਮਿਲਾਇਆ ਹੈ,

    2 ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ ਗਿਆ,

    ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫੜ੍ਹਿਆ ਗਿਆ।

    3 ਸੋ ਹੇ ਮੇਰੇ ਪੁੱਤਰ, ਆਪਣੇ ਆਪ ਨੂੰ ਛੁਡਾਉਣ ਲਈ ਇਹ ਕਰ,

    ਕਿਉਂਕਿ ਤੁਸੀਂ ਆਪਣੇ ਗੁਆਂਢੀ ਦੇ ਹੱਥ ਵਿੱਚ ਆ ਗਏ ਹੋ,

    ਹੁਣ ਤੂੰ ਆਪਣੇ ਗੁਆਂਢੀ ਦੇ ਘਰ ਚਲਾ ਜਾ,

    ਅਤੇ ਨੀਵਾਂ ਹੋ ਕੇ ਆਪਣੇ ਗੁਆਂਢੀ ਨੂੰ ਮਨਾ ਲੈ!

    4 ਨਾ ਆਪਣੀਆਂ ਅੱਖਾਂ ਵਿੱਚ ਨੀਂਦ ਨਾ ਆਉਣ ਦੇ,

    ਨਾ ਆਪਣੀਆਂ ਪਲਕਾਂ ਨੂੰ ਝਪਕਣ ਦੇ।

    5 ਜਿਵੇਂ ਸ਼ਿਕਾਰੀ ਦੇ ਹੱਥੋਂ ਹਿਰਨੀ ਅਤੇ ਚਿੜ੍ਹੀਮਾਰ ਦੇ ਹੱਥੋਂ ਚਿੜ੍ਹੀ,

    ਉਸੇ ਤਰ੍ਹਾਂ ਹੀ ਆਪਣੇ ਆਪ ਨੂੰ ਛੁਡਾ ਲੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.