Pular para o conteúdo
Publicidade

ਰੋਮੀਆਂ ਨੂੰ 10:13-17

IRVPUN Indian Revised Version (IRV) - Punjabi

13 ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ। 14 ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ? 15 ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!

16 ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? 17 ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।

Em outras traduções

  1. OPCV Punjabi Contemporary Version

    13 ਕਿਉਂਕਿ, "ਹਰੇਕ ਜਿਹੜਾ ਵੀ ਪ੍ਰਭੂ ਦਾ ਨਾਮ ਲੈ ਕੇ ਪੁਕਾਰਦਾ ਹੈ ਉਹ ਬਚਾਇਆ ਜਾਵੇਗਾ।"10:13 ਯੋਏ 2:32; ਰਸੂ 2:21

    14 ਤਾਂ ਫਿਰ, ਉਹ ਪ੍ਰਭੂ ਨੂੰ ਕਿਵੇਂ ਪੁਕਾਰ ਸਕਦੇ ਹਨ ਜਿਸ ਤੇ ਉਹਨਾਂ ਨੇ ਵਿਸ਼ਵਾਸ ਨਹੀਂ ਕੀਤਾ? ਅਤੇ ਉਹ ਉਸ ਉੱਤੇ ਕਿਵੇਂ ਵਿਸ਼ਵਾਸ ਕਰ ਸਕਦੇ ਹਨ ਜਿਸ ਦੇ ਬਾਰੇ ਉਹਨਾਂ ਸੁਣਿਆ ਹੀ ਨਹੀਂ? ਅਤੇ ਉਹ ਉਹਨਾਂ ਨੂੰ ਕਿਵੇਂ ਸੁਣ ਸਕਦੇ ਹਨ ਜਦੋਂ ਕੋਈ ਉਹਨਾਂ ਨੂੰ ਪ੍ਰਚਾਰ ਨਹੀਂ ਕਰਦਾ? 15 ਅਤੇ ਜੇ ਕੋਈ ਭੇਜੇ ਨਾ ਜਾਣ ਤਾਂ ਕੋਈ ਪ੍ਰਚਾਰ ਕਿਵੇਂ ਕਰ ਸਕਦਾ ਹੈ? ਜਿਵੇਂ ਕਿ ਇਹ ਲਿਖਿਆ ਗਿਆ ਹੈ: "ਉਹਨਾਂ ਲੋਕਾਂ ਦੇ ਪੈਰ ਕਿੰਨੇ ਸੋਹਣੇ ਹਨ ਜਿਹੜੇ ਚੰਗੀ ਖੁਸ਼ਖ਼ਬਰੀ ਲਿਆਉਂਦੇ ਹਨ।"10:15 ਯਸ਼ਾ 52:7; ਨਹੂ 1:15

    16 ਪਰ ਸਾਰੇ ਇਸਰਾਏਲੀਆਂ ਨੇ ਖੁਸ਼ਖ਼ਬਰੀ ਨੂੰ ਸਵੀਕਾਰ ਨਹੀਂ ਕੀਤਾ। ਕਿਉਂਕਿ ਯਸ਼ਾਯਾਹ ਕਹਿੰਦਾ ਹੈ, "ਹੇ ਪ੍ਰਭੂ, ਸਾਡੀ ਖੁਸ਼ਖ਼ਬਰੀ ਉੱਤੇ ਕਿਸ ਨੇ ਵਿਸ਼ਵਾਸ ਕੀਤਾ?"10:16 ਯਸ਼ਾ 53:1 17 ਇਸ ਲਈ ਵਿਸ਼ਵਾਸ ਸੁਣਨ ਨਾਲ ਆਉਂਦਾ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.