ਪਰਮੇਸ਼ੁਰ ਦੀ ਸਤੂਤੀ
33 ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਮਾਰਗ ਕਿੰਨੇ ਦੁਰਲੱਭ ਹਨ! 34 ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ, ਜਾ ਕੌਣ ਉਹ ਦਾ ਸਲਾਹਕਾਰ ਬਣਿਆ? 35 ਜਾਂ ਕਿਸ ਨੇ ਉਹ ਨੂੰ ਪਹਿਲਾਂ ਕੁਝ ਦਿੱਤਾ, ਜਿਹ ਦਾ ਉਹ ਨੂੰ ਮੁੜ ਬਦਲਾ ਦਿੱਤਾ ਜਾਵੇ?।