ਅਧਿਕਾਰੀਆਂ ਦੇ ਅਧੀਨ ਹੋਣਾ
1 ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ। 2 ਇਸ ਲਈ ਜਿਹੜਾ ਹਕੂਮਤ ਦਾ ਵਿਰੋਧ ਕਰਦਾ ਹੈ, ਉਹ ਪਰਮੇਸ਼ੁਰ ਦੀ ਵਿਧੀ ਦਾ ਵਿਰੋਧ ਕਰਦਾ ਹੈ ਅਤੇ ਜਿਹੜੇ ਵਿਰੋਧ ਕਰਦੇ ਹਨ ਉਹ ਸਜ਼ਾ ਭੁਗਤਣਗੇ। 3 ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਸੋ ਜੇ ਤੂੰ ਹਾਕਮ ਤੋਂ ਨਿਡਰ ਰਹਿਣਾ ਚਾਹੁੰਦਾ ਹੈ? ਤਾਂ ਚੰਗੇ ਕੰਮ ਕਰ ਫੇਰ ਉਸ ਦੀ ਵੱਲੋਂ ਤੇਰੀ ਸ਼ੋਭਾ ਹੋਵੇਗੀ।