ਪਰਮੇਸ਼ੁਰ ਦਾ ਨਿਆਂ
1 ਸੋ ਹੇ ਦੋਸ਼ ਲਾਉਣ ਵਾਲੇ ਮਨੁੱਖ, ਤੂੰ ਭਾਵੇਂ ਕੋਈ ਵੀ ਹੋਵੇਂ ਤੇਰੇ ਕੋਲ ਕੋਈ ਉੱਤਰ ਨਹੀਂ, ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਜੇ ਉੱਤੇ ਦੋਸ਼ ਲਾਉਂਦਾ ਹੈਂ ਉਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ, ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਵੀ ਉਹ ਹੀ ਕੰਮ ਕਰਦਾ ਹੈਂ। 2 ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ। 3 ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਉਹੀ ਕੰਮ ਕਰਦਾ ਹੈਂ, ਭਲਾ, ਤੂੰ ਇਹ ਸਮਝਦਾ ਹੈਂ ਜੋ ਪਰਮੇਸ਼ੁਰ ਦੀ ਸਜ਼ਾ ਤੋਂ ਬਚ ਨਿੱਕਲੇਗਾ?