ਪਰਮੇਸ਼ੁਰ ਦੇ ਨਾਲ ਮੇਲ
1 ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ। 2 ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ। 3 ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ। 4 ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ। 5 ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।