4 ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।
5 ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ। 6 ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ। 7 ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ।