20 ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ। 21 ਇਸ ਲਈ ਜੋ ਸ੍ਰਿਸ਼ਟੀ ਆਪ ਵੀ ਵਿਨਾਸ਼ ਦੀ ਗੁਲਾਮੀ ਤੋਂ ਛੁੱਟ ਕੇ ਪਰਮੇਸ਼ੁਰ ਦੀ ਸੰਤਾਨ ਦੀ ਵਡਿਆਈ ਦੀ ਅਜ਼ਾਦੀ ਨੂੰ ਪ੍ਰਾਪਤ ਕਰੇ। 22 ਅਸੀਂ ਜਾਣਦੇ ਤਾਂ ਹਾਂ ਕਿ ਸਾਰੀ ਸ੍ਰਿਸ਼ਟੀ ਮਿਲ ਕੇ ਹੁਣ ਤੱਕ ਹਾਉਂਕੇ ਭਰਦੀ ਹੈ ਅਤੇ ਉਹ ਨੂੰ ਪੀੜ੍ਹਾਂ ਲੱਗੀਆਂ ਹੋਈਆਂ ਹਨ।
Publicidade