11 ਅੱਗੋਂ ਨਾਓਮੀ ਨੇ ਕਿਹਾ, "ਹੇ ਮੇਰੀ ਧੀਓ, ਵਾਪਸ ਚਲੀਆਂ ਜਾਓ। ਤੁਸੀਂ ਮੇਰੇ ਨਾਲ ਕਿਉਂ ਆਉਂਦੀਆਂ ਹੋ? ਭਲਾ, ਮੇਰੇ ਗਰਭ ਵਿੱਚ ਹੋਰ ਪੁੱਤਰ ਹਨ ਜੋ ਤੁਹਾਡੇ ਪਤੀ ਬਣਨ? 12 ਹੇ ਮੇਰੀਓ ਧੀਓ, ਵਾਪਸ ਚਲੀਆਂ ਜਾਓ, ਕਿਉਂਕਿ ਮੈਂ ਬਹੁਤ ਬੁੱਢੀ ਹਾਂ ਅਤੇ ਪਤੀ ਕਰਨ ਦੇ ਯੋਗ ਨਹੀਂ ਹਾਂ, ਜੇ ਮੈਂ ਆਖਾਂ ਕਿ ਮੈਨੂੰ ਆਸ ਹੈ ਕਿ ਜੇਕਰ ਅੱਜ ਦੀ ਰਾਤ ਮੇਰਾ ਪਤੀ ਹੁੰਦਾ ਅਤੇ ਮੈਂ ਮੁੰਡੇ ਜੰਮਦੀ 13 ਤਾਂ ਵੀ ਜਦ ਤੱਕ ਉਹ ਵੱਡੇ ਹੁੰਦੇ ਭਲਾ, ਤਦ ਤੱਕ ਤੁਸੀਂ ਉਡੀਕਦੀਆਂ ਅਤੇ ਉਨ੍ਹਾਂ ਦੀ ਆਸ ਉੱਤੇ ਪਤੀ ਨਾ ਕਰਦੀਆਂ? ਨਹੀਂ ਮੇਰੀ ਧੀਓ, ਅਜਿਹਾ ਨਾ ਹੋਵੇ, ਕਿਉਂਕਿ ਮੇਰਾ ਦੁੱਖ ਤੁਹਾਡੇ ਦੁੱਖ ਨਾਲੋਂ ਬਹੁਤ ਵੱਡਾ ਹੈ, ਕਿਉਂ ਜੋ ਯਹੋਵਾਹ ਦਾ ਹੱਥ ਮੇਰੇ ਵਿਰੁੱਧ ਉੱਠਿਆ ਹੈ।"