14 ਤਦ ਉਹ ਫਿਰ ਉੱਚੀ ਅਵਾਜ਼ ਨਾਲ ਰੋਈਆਂ ਅਤੇ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ ਪਰ ਰੂਥ ਨੇ ਨਾਓਮੀ ਨੂੰ ਨਾ ਛੱਡਿਆ।
15 ਤਦ ਨਾਓਮੀ ਨੇ ਰੂਥ ਨੂੰ ਕਿਹਾ, "ਵੇਖ, ਤੇਰੀ ਜੇਠਾਣੀ ਆਪਣੇ ਟੱਬਰ ਅਤੇ ਦੇਵਤਿਆਂ ਦੇ ਕੋਲ ਮੁੜ ਗਈ ਹੈ, ਤੂੰ ਵੀ ਆਪਣੀ ਜੇਠਾਣੀ ਦੇ ਪਿੱਛੇ ਚਲੀ ਜਾ।" 16 ਪਰ ਰੂਥ ਨੇ ਕਿਹਾ, "ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ, 17 ਜਿੱਥੇ ਤੂੰ ਮਰੇਂਗੀ, ਉੱਥੇ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ l ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।"