Pular para o conteúdo
Publicidade

ਰੂਥ 4:13-22

ਬੋਅਜ਼ ਅਤੇ ਰੂਥ ਦਾ ਵੰਸ਼

13 ਤਦ ਬੋਅਜ਼ ਨੇ ਰੂਥ ਨੂੰ ਵਿਆਹ ਲਿਆ, ਉਹ ਉਸ ਦੀ ਪਤਨੀ ਹੋ ਗਈ। ਜਦ ਉਸ ਨੇ ਉਹ ਦੇ ਨਾਲ ਸੰਗ ਕੀਤਾ ਤਾਂ ਯਹੋਵਾਹ ਨੇ ਉਹ ਨੂੰ ਗਰਭ ਦੀ ਅਸੀਸ ਦਿੱਤੀ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। 14 ਤਦ ਇਸਤਰੀਆਂ ਨੇ ਨਾਓਮੀ ਨੂੰ ਕਿਹਾ, "ਮੁਬਾਰਕ ਹੈ ਯਹੋਵਾਹ, ਜਿਸ ਨੇ ਅੱਜ ਦੇ ਦਿਨ ਤੈਨੂੰ ਛੁਡਾਉਣ ਵਾਲੇ ਤੋਂ ਬਿਨ੍ਹਾਂ ਨਾ ਛੱਡਿਆ, ਜੋ ਉਸਦਾ ਨਾਮ ਇਸਰਾਏਲ ਵਿੱਚ ਉੱਚਾ ਹੋਵੇ, 15 ਅਤੇ ਇਹ ਤੇਰੇ ਪ੍ਰਾਣਾਂ ਨੂੰ ਨਰੋਇਆ ਕਰੇਗਾ ਅਤੇ ਤੇਰਾ ਬੁਢਾਪੇ ਦਾ ਪਾਲਣਹਾਰਾ ਹੋਵੇਗਾ, ਕਿਉਂਕਿ ਤੇਰੀ ਨੂੰਹ ਜੋ ਤੈਨੂੰ ਪ੍ਰੇਮ ਕਰਦੀ ਹੈ, ਤੇਰੇ ਲਈ ਸੱਤ ਪੁੱਤਰਾਂ ਨਾਲੋਂ ਚੰਗੀ ਹੈ, ਉਸ ਨੇ ਇਸ ਨੂੰ ਜਨਮ ਦਿੱਤਾ ਹੈ।" 16 ਤਦ ਨਾਓਮੀ ਨੇ ਉਸ ਬੱਚੇ ਨੂੰ ਚੁੱਕ ਕੇ ਆਪਣੀ ਗੋਦ ਵਿੱਚ ਲੈ ਲਿਆ ਅਤੇ ਉਹ ਦੀ ਦਾਈ ਬਣੀ। 17 ਤਦ ਉਸ ਦੀਆਂ ਗੁਆਂਢਣਾਂ ਨੇ ਇਹ ਕਹਿ ਕੇ ਕਿ "ਨਾਓਮੀ ਦੇ ਲਈ ਪੁੱਤਰ ਜੰਮਿਆ ਹੈ" ਉਸ ਦਾ ਨਾਮ ਓਬੇਦ ਰੱਖਿਆ। ਉਹ ਯੱਸੀ ਦਾ ਪਿਤਾ ਸੀ ਅਤੇ ਦਾਊਦ ਦਾ ਦਾਦਾ ਸੀ।

18 ਪਰਸ ਦੀ ਕੁਲਪੱਤ੍ਰੀ ਇਹ ਹੈ, ਪਰਸ ਤੋਂ ਹਸਰੋਨ ਜੰਮਿਆ, 19 ਹਸਰੋਨ ਤੋਂ ਰਾਮ ਜੰਮਿਆ, ਰਾਮ ਤੋਂ ਅੰਮੀਨਾਦਾਬ ਜੰਮਿਆ 20 ਅਤੇ ਅੰਮੀਨਾਦਾਬ ਤੋਂ ਨਹਿਸ਼ੋਨ ਜੰਮਿਆ, ਨਹਸ਼ੋਨ ਤੋਂ ਸਲਮੋਨ ਜੰਮਿਆ 21 ਅਤੇ ਸਲਮੋਨ ਤੋਂ ਬੋਅਜ਼ ਜੰਮਿਆ, ਬੋਅਜ਼ ਤੋਂ ਓਬੇਦ ਜੰਮਿਆ 22 ਅਤੇ ਓਬੇਦ ਤੋਂ ਯੱਸੀ ਜੰਮਿਆ, ਯੱਸੀ ਤੋਂ ਦਾਊਦ ਜੰਮਿਆ।

Estes versículos te tocaram? Ore agora!

+581 estão orando agora.

Junte-se à corrente de oração.

Rute
Ver todos os capítulos de Rute