Publicidade

Salmos 100

ਪਰਮੇਸ਼ੁਰ ਦੀ ਉਸਤਤ ਦਾ ਗੀਤ
ਧੰਨਵਾਦ ਦਾ ਭਜਨ

1 ਹੇ ਸਾਰੀ ਧਰਤੀ ਦੇ ਵਾਸੀਓ,

ਯਹੋਵਾਹ ਲਈ ਲਲਕਾਰੋ,

2 ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ,

ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ।

3 ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ,

ਉਸ ਨੇ ਸਾਨੂੰ ਸਾਜਿਆ

ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ।

4 ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ,

ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ,

ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।

5 ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ,

ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।

Veja também

Publicidade
Bíblia Online Bíblia Online

Bíblia Online • Versão: 2026-06-18_14-04-22-