Pular para o conteúdo
Publicidade

ਜ਼ਬੂਰ 110

ਪਰਮੇਸ਼ੁਰ ਅਤੇ ਉਸ ਦਾ ਚੁਣਿਆ ਹੋਇਆ ਰਾਜਾ

ਦਾਊਦ ਦਾ ਭਜਨ

1 ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ

ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।

2 ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ,

ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।

3 ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ,

ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।

4 ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ,

ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।110:4 ਦੇਖੋ ਇਬਰਾਨੀਆਂ 5:6, 6:20, 7: 17,21

5 ਪ੍ਰਭੂ ਤੇਰੇ ਸੱਜੇ ਹੱਥ ਤੇ ਹੈ,

ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,

6 ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ,

ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ।

7 ਉਹ ਰਾਹ ਵਿੱਚ ਝਰਨੇ ਦੇ ਪਾਣੀ ਨੂੰ ਪੀਵੇਗਾ,

ਤਾਂ ਹੀ ਉਹ ਸਿਰ ਉੱਚਾ ਕਰੇਗਾ।

Estes versículos te tocaram? Ore agora!

+581 estão orando agora.

Junte-se à corrente de oração.