Publicidade

Salmos 113

ਉਸਤਤ ਦੇ ਯੋਗ ਨਾਮ

1 ਹਲਲੂਯਾਹ!

ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ,

ਯਹੋਵਾਹ ਦੇ ਨਾਮ ਦੀ ਉਸਤਤ ਕਰੋ!

2 ਯਹੋਵਾਹ ਦਾ ਨਾਮ ਮੁਬਾਰਕ ਹੋਵੇ,

ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!

3 ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ

ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!

4 ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ,

ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।

5 ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ?

ਜਿਹੜਾ ਉਚਿਆਈ ਤੇ ਵੱਸਦਾ ਹੈ,

6 ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ,

ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,

7 ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ,

ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,

8 ਕਿ ਉਹ ਨੂੰ ਪਤਵੰਤਾਂ ਵਿੱਚ,

ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ,

9 ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ,

ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ।

ਹਲਲੂਯਾਹ!।

Veja também

Publicidade
Bíblia Online Bíblia Online

Bíblia Online • Versão: 2026-06-18_14-04-22-