Publicidade

Salmos 121

ਪਰਮੇਸ਼ੁਰ ਸਾਡੀ ਰੱਖਿਆ ਕਰਨ ਵਾਲਾ
ਯਾਤਰਾ ਦਾ ਗੀਤ

1 ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ,

ਮੇਰੀ ਸਹਾਇਤਾ ਕਿੱਥੋਂ ਆਵੇਗੀ?

2 ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ,

ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।

3 ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ,

ਤੇਰਾ ਰਾਖ਼ਾ ਨਾ ਉਂਘਲਾਵੇਗਾ,

4 ਵੇਖ, ਇਸਰਾਏਲ ਦਾ ਰਾਖ਼ਾ

ਨਾ ਉਂਘਲਾਵੇਗਾ ਨਾ ਸੌਵੇਂਗਾ!

5 ਯਹੋਵਾਹ ਤੇਰਾ ਰਾਖ਼ਾ ਹੈ,

ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।

6 ਨਾ ਦਿਨੇ ਸੂਰਜ ਤੈਨੂੰ ਮਾਰੇਗਾ,

ਨਾ ਰਾਤੀਂ ਚੰਦਰਮਾ।

7 ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ,

ਉਹ ਤੇਰੀ ਜਾਨ ਦੀ ਰਾਖੀ ਕਰੇਗਾ।

8 ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ

ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ!

Veja também

Publicidade
Bíblia Online Bíblia Online

Bíblia Online • Versão: 2026-06-18_14-04-22-