Publicidade

Salmos 124

ਪਰਮੇਸ਼ੁਰ ਆਪਣੇ ਲੋਕਾਂ ਦੀ ਰੱਖਿਆ ਕਰਨ ਵਾਲਾ
ਦਾਊਦ ਦਾ ਯਾਤਰਾ ਦਾ ਗੀਤ

1 ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ,

ਇਸਰਾਏਲ ਇਹ ਆਖੇ,

2 ਜੇ ਯਹੋਵਾਹ ਉਸ ਵੇਲੇ ਸਾਡੇ ਵੱਲ ਨਾ ਹੁੰਦਾ,

ਜਦ ਮਨੁੱਖ ਸਾਡੇ ਵਿਰੁੱਧ ਉੱਠੇ,

3 ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ,

ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,

4 ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ,

ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ,

5 ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!

6 ਯਹੋਵਾਹ ਮੁਬਾਰਕ ਹੋਵੇ,

ਜਿਸ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਨਾ ਹੋਣ ਦਿੱਤਾ!

7 ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ,

ਫਾਹੀ ਟੁੱਟੀ, ਸਾਡੀ ਜਾਨ ਛੁੱਟੀ।

8 ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ,

ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ।

Veja também

Publicidade
Bíblia Online Bíblia Online

Bíblia Online • Versão: 2026-06-18_12-43-22-