Pular para o conteúdo
Publicidade

ਜ਼ਬੂਰ 127

ਪਰਮੇਸ਼ੁਰ ਦੀ ਭਲਾਈ ਲਈ ਉਸਤਤ ਦਾ ਗੀਤ

ਸੁਲੇਮਾਨ ਦਾ ਯਾਤਰਾ ਦਾ ਗੀਤ

1 ਜੇਕਰ ਯਹੋਵਾਹ ਹੀ ਘਰ ਨਾ ਬਣਾਵੇ,

ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ।

ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ,

ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।

2 ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ,

ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ,

ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।

3 ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ,

ਗਰਭ ਦਾ ਫਲ ਇੱਕ ਅਸੀਸ ਹੈ,

4 ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ,

ਤਿਵੇਂ ਜਵਾਨੀ ਦੇ ਪੁੱਤਰ ਹਨ,

5 ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ!

ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!

Estes versículos te tocaram? Ore agora!

+581 estão orando agora.

Junte-se à corrente de oração.