Pular para o conteúdo
Publicidade

ਜ਼ਬੂਰ 128

ਪਰਮੇਸ਼ੁਰ ਦਾ ਡਰ ਮੰਨਣ ਦੀ ਬਰਕਤ

ਯਾਤਰਾ ਦਾ ਗੀਤ

1 ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ,

ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ!

2 ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ,

ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।

3 ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ,

ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।

4 ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ,

ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ।

5 ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ,

ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,

6 ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ!

ਇਸਰਾਏਲ ਉੱਤੇ ਸਲਾਮਤੀ ਹੋਵੇ।

Estes versículos te tocaram? Ore agora!

+581 estão orando agora.

Junte-se à corrente de oração.