ਪਰਮੇਸ਼ੁਰ ਦਾ ਡਰ ਮੰਨਣ ਦੀ ਬਰਕਤ
1 ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ,
ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ!
2 ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ,
ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।
3 ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ,
ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।
4 ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ,
ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ।