Publicidade

Salmos 13

ਸੰਕਟ ਦੇ ਸਮੇਂ ਸਹਾਇਤਾ ਲਈ ਪ੍ਰਾਰਥਨਾ
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।

1 ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਲਈ?

ਤੂੰ ਕਦੋਂ ਤੱਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ?

2 ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ,

ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ?

ਮੇਰਾ ਵੈਰੀ ਕਦੋਂ ਤੱਕ ਮੇਰੇ ਸਿਰ ਹੁੰਦਾ ਰਹੇ?

3 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ,

ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,

4 ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ,

ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ।

5 ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ,

ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ।

6 ਮੈਂ ਯਹੋਵਾਹ ਲਈ ਗਾਵਾਂਗਾ,

ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।

Veja também

Publicidade
Bíblia Online Bíblia Online

Bíblia Online • Versão: 2026-06-18_14-04-22-