Publicidade

Salmos 130

ਕਿਰਪਾਲੂ ਪਰਮੇਸ਼ੁਰ
ਯਾਤਰਾ ਦਾ ਗੀਤ

1 ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,

2 ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ,

ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!

3 ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ,

ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ?

4 ਪਰ ਤੂੰ ਮਾਫ਼ ਕਰਨ ਵਾਲਾ ਹੈਂ,

ਤਾਂ ਜੋ ਤੇਰਾ ਭੈਅ ਮੰਨਿਆ ਜਾਵੇ।

5 ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ,

ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।

6 ਜਿੰਨਾਂ ਪਹਿਰੇਦਾਰ ਸਵੇਰ ਨੂੰ,

ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ,

ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ।

7 ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ,

ਕਿਉਂ ਜੋ ਯਹੋਵਾਹ ਕੋਲ ਦਯਾ ਹੈ,

ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,

8 ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ।

Veja também

Publicidade
Bíblia Online Bíblia Online

Bíblia Online • Versão: 2026-06-18_14-04-22-