Publicidade

Salmos 145

ਉਸਤਤ ਦਾ ਗੀਤ
ਉਸਤਤ: ਦਾਊਦ ਦਾ ਭਜਨ।

1 ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ,

ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,

2 ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ,

ਅਤੇ ਜੁੱਗੋ-ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!

3 ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ,

ਅਤੇ ਉਹ ਦੀ ਮਹਾਨਤਾ ਅਗੰਮ ਹੈ।

4 ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜਸ ਸੁਣਾਏਗੀ,

ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।

5 ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ,

ਅਤੇ ਮੈਂ ਅਚਰਜ਼ ਕੰਮਾਂ ਦਾ ਧਿਆਨ ਕਰਨਗੇ l

6 ਓਹ ਤੇਰੇ ਭਿਆਨਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ,

ਅਤੇ ਮੈਂ ਤੇਰੀ ਮਹਾਨਤਾ ਦਾ ਵਰਣਨ ਕਰਾਂਗਾ।

7 ਓਹ ਤੇਰੀ ਬਹੁਤ ਭਲਿਆਈ ਨੂੰ ਚੇਤੇ ਕਰ ਕੇ ਗਰਮ ਜੋਸ਼ ਹੋਣਗੇ,

ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।

8 ਯਹੋਵਾਹ ਦਯਾਲੂ ਤੇ ਕਿਰਪਾਲੂ ਹੈ,

ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।

9 ਯਹੋਵਾਹ ਸਭਨਾਂ ਦੇ ਲਈ ਭਲਾ ਹੈ,

ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।

10 ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ,

ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।

11 ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ,

ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,

12 ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ,

ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।

13 ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ,

ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ

14 ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ,

ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।

15 ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ,

ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ।

16 ਤੂੰ ਆਪਣਾ ਹੱਥ ਖੋਲ੍ਹਦਾ ਹੈਂ,

ਅਤੇ ਸਾਰੇ ਜੀਆਂ ਦੀ ਇੱਛਿਆ ਨੂੰ ਪੂਰੀ ਕਰਦਾ ਹੈਂ।

17 ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ,

ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ।

18 ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ,

ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।

19 ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ,

ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।

20 ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ,

ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।

21 ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ,

ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਣ!

Veja também

Publicidade
Bíblia Online Bíblia Online

Bíblia Online • Versão: 2026-06-18_14-04-22-