3 ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ,
ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।
4 ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ,
ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!
5 ਧੰਨ ਉਹ ਹੈ
ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ,
ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!